ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ iਵਆiਖਆ!(ਭਾਗ 486)
ਗੁਰਬਾਣੀ ਦੀ ਸਰਲ iਵਆiਖਆ!(ਭਾਗ 486)
Page Visitors: 29

 

 

   ਗੁਰਬਾਣੀ ਦੀ ਸਰਲ iਵਆiਖਆ!(ਭਾਗ 486)        
     ਗਉੜੀ ਬੈਰਾਗਣਿ ਮਹਲਾ 4
     ਹਮਰੈ ਮਨਿ ਚਿiਤ ਹਰਿ ਆਸ ਨਿਤ ਕਿਉ ਦੇਖਾ ਹਰਿ ਦਰਸੁ ਤੁਮਾਰਾ ॥
     ਜਿiਨ ਪ੍ਰੀਤਿ ਲਾਈ ਸੋ ਜਾਣਤਾ ਹਮਰੈ ਮਨਿ ਚਿiਤ ਹਰਿ ਬਹੁਤੁ ਪਿਆਰਾ ॥
     ਹਉ ਕੁਰਬਾਨੀ ਗੁਰ ਆਪਣੇ ਜਿiਨ ਵਿਛੁੜਿਆ ਮੇਲਿਆ ਮੇਰਾ ਸਿਰਜਨਹਾਰਾ ॥1
  ਹੇ ਹਰੀ, ਮੇਰੇ ਮਨ ਵਿਚ, ਚਿੱਤ ਵਿਚ ਸਦਾ ਇਹ ਆਸ ਰਹਿੰਦੀ ਹੈ ਕਿ ਮੈਂ ਕਿਸੇ ਤਰ੍ਹਾਂ ਤੇਰਾ ਦਰਸ਼ਨ ਕਰ ਸਕਾਂ। ਹੇ ਭਾਈ, ਜਿਸ ਹਰੀ ਨੇ ਮੇਰੇ ਅੰਦਰ ਆਪਣਾ ਪਿਆਰ ਪੈਦਾ ਕੀਤਾ ਹੈ, ਉਹੀ ਜਾਣਦਾ ਹੈ, ਮੈਨੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਹਰੀ ਬਹੁਤ ਪਿਆਰਾ ਲੱਗ ਰਿਹਾ ਹੈ। ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਮੈਨੂੰ ਮੇਰਾ ਵਿਛੁੜਿਆ ਹੋਇਆ ਸਿਰਜਣਹਾਰ ਹਰੀ ਮਿਲਾ ਦਿੱਤਾ ਹੈ।1
     ਮੇਰੇ ਰਾਮ ਹਮ ਪਾਪੀ ਸਰਣਿ ਪਰੇ ਹਰਿ ਦੁਆਰਿ ॥
     ਮਤੁ ਨਿਰਗੁਣ ਹਮ ਮੇਲੈ ਕਬਹੂੰ ਅਪੁਨੀ ਕਿਰਪਾ ਧਾਰਿ ॥1॥ ਰਹਾਉ ॥
      ਹੇ ਮੇਰੇ ਰਾਮ, ਮੈਂ ਪਾਪੀ ਤੇਰੀ ਸਰਨ ਆਇਆ ਹਾਂ, ਤੇਰੇ ਦਰ ਤੇ ਆ ਡਿੱਗਾ ਹਾਂ ਕਿ ਸ਼ਾਇਦ ਤੂੰ ਇਸ ਤਰ੍ਹਾਂ ਆਪਣੀ ਮਿਹਰ ਕਰ ਕੇ ਮੈਨੂੰ ਗੁਣ-ਹੀਨ ਨੂੰ ਆਪਣੇ ਚਰਨਾਂ ਵਿਚ ਜੋੜ ਲਵੇਂ।1।ਰਹਾਉ।
     ਹਮਰੇ ਅਵਗੁਣ ਬਹੁਤੁ ਬਹੁਤੁ ਹੈ ਬਹੁ ਬਾਰ ਬਾਰ ਹਰਿ ਗਣਤ ਨ ਆਵੈ ॥
     ਤੂੰ ਗੁਣਵੰਤਾ ਹਰਿ ਹਰਿ ਦਇਆਲੁ ਹਰਿ ਆਪੇ ਬਖਸਿ ਲੈਹਿ ਹਰਿ ਭਾਵੈ ॥
     ਹਮ ਅਪਰਾਧੀ ਰਾਖੇ ਗੁਰ ਸੰਗਤੀ ਉਪਦੇਸੁ ਦੀਓ ਹਰਿ ਨਾਮੁ ਛਡਾਵੈ ॥2
      ਹੇ ਹਰੀ, ਮੇਰੇ ਅੰਦਰ ਬੇਅੰਤ ਅਉਗਣ ਹਨ, ਗਿਣੇ ਨਹੀਂ ਜਾ ਸਕਦੇ, ਮੈਂ ਮੁੜ ਮੁੜ ਔਗੁਣ ਕਰਦਾ ਹਾਂ। ਤੂੰ ਗੁਣਾਂ ਦਾ ਮਾਲਕ ਹੈਂ, ਦਇਆ ਦਾ ਘਰ ਹੈਂ, ਜਦੋਂ ਤੇਰੀ ਰਜ਼ਾ ਹੁੰਦੀ ਹੈ ਤੂੰ ਆਪ ਹੀ ਬਖਸ਼ ਲੈਂਦਾ ਹੈਂ। ਹੇ ਭਾਈ, ਸਾਡੇ ਵਰਗੇ ਪਾਪੀਆਂ ਨੂੰ ਹਰੀ, ਗੁਰੂ ਦੀ ਸੰਗਤ ਵਿਚ ਰੱਖਦਾ ਹੈ, ਉਪਦੇਸ਼ ਦੇਂਦਾ ਹੈ ਤੇ ਉਸ ਦਾ ਨਾਮ ਵਿਕਾਰਾਂ ਤੋਂ ਖਲਾਸੀ ਕਰਾ ਦੇਂਦਾ ਹੈ।2
     ਤੁਮਰੇ ਗੁਣ ਕਿਆ ਕਹਾ ਮੇਰੇ ਸਤਿਗੁਰਾ ਜਬ ਗੁਰ ਬੋਲਹ ਤਬ ਬਿਸਮੁ ਹੋਇ ਜਾਇ ॥
     ਹਮ ਜੈਸੇ ਅਪਰਾਧੀ ਅਵਰੁ ਕੋਈ ਰਾਖੈ ਜੈਸੇ ਹਮ ਸਤਿਗੁਰਿ ਰਾਖਿ ਲੀਏ ਛਡਾਇ ॥     (167)
     ਤੂੰ ਗੁਰ ਪਿਤਾ ਤੂੰਹੈ ਗੁਰ ਮਾਤਾ ਤੂੰ ਗੁਰ ਬੰਧਪੁ ਮੇਰਾ ਸਖਾ ਸਖਾਇ ॥3 
      ਹੇ ਮੇਰੇ ਸੱਚੇ ਗੁਰੂ, ਮੈਂ ਤੇਰੇ ਗੁਣ ਕਿਹੜੇ ਕਿਹੜੇ ਦੱਸਾਂ ? ਜਦੋਂ ਮੈਂ ਗੁਰੂ ਗੁਰੂ ਜਪਦਾ ਹਾਂ, ਮੇਰੀ ਅਸਚਰਜ ਆਤਮਕ ਹਾਲਤ ਬਣ ਜਾਂਦੀ ਹੈ। ਸਾਡੇ ਵਰਗੇ ਪਾਪੀਆਂ ਨੂੰ ਜਿਵੇਂ ਸ਼ਬਦ-ਗੁਰੂ ਨੇ ਰੱਖ ਲਿਆ ਹੈ, ਵਿਕਾਰਾਂ ਦੇ ਪੰਜੇ ਤੋਂ ਬਚਾ ਲਿਆ ਹੈ, ਹੋਰ ਕੌਣ ਇਸ ਤਰ੍ਹਾਂ ਰੱਖ ਸਕਦਾ ਹੈ ? ਹੇ ਹਰੀ, ਤੂੰ ਹੀ ਮੇਰਾ ਗੁਰੂ ਹੈਂ, ਮੇਰਾ ਪਿਤਾ ਹੈਂ, ਮੇਰਾ ਰਿਸ਼ਤੇਦਾਰ ਹੈਂ, ਮੇਰਾ ਮਿੱਤ੍ਰ ਹੈਂ ।3   
     ਜੋ ਹਮਰੀ ਬਿiਧ ਹੋਤੀ ਮੇਰੇ ਸਤਿਗੁਰਾ ਸਾ ਬਿiਧ ਤੁਮ ਹਰਿ ਜਾਣਹੁ ਆਪੇ ॥
     ਹਮ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥
     ਧੰਨੁ ਧੰਨੁ ਗੁਰੂ ਨਾਨਕ ਜਨ ਕੇਰਾ ਜਿਤੁ ਮਿiਲਐ ਚੂਕੇ ਸਭਿ ਸੋਗ ਸੰਤਾਪੇ ॥451149
     ਹੇ ਮੇਰੇ ਸਤਿਗੁਰੂ, ਹੇ ਮੇਰੇ ਹਰੀ, ਜਿਹੜੀ ਮੇਰੀ ਹਾਲਤ ਹੁੰਦੀ ਸੀ, ਉਹ ਹਾਲਤ ਤੂੰ ਆਪ ਹੀ ਜਾਣਦਾ ਹੈਂ। ਮੈਂ ਰੁਲਦਾ ਫਿਰਦਾ ਸਾਂ, ਕੋਈ ਮੇਰੀ ਵਾਤ ਨਹੀਂ ਸੀ ਪੁੱਛਦਾ, ਤੂੰ ਮੈਨੂੰ ਕੀੜੇ ਨੂੰ ਗੁਰੂ, ਸਤਿਗੁਰੂ ਦੇ ਚਰਨਾਂ ਵਿਚ ਲਿਆ ਕੇ ਵਡਿਆਈ ਬਖਸ਼ੀ।
 ਹੇ ਭਾਈ, ਦਾਸ ਨਾਨਕ ਦਾ ਗੁਰੂ ਧੰਨ ਹੈ, ਧੰਨ ਹੈ ਜਿਸ ਗੁਰੂ ਨੂੰ ਮਿਲ ਕੇ ਮੇਰੇ ਸਾਰੇ ਸੋਗ ਮੁੱਕ ਗਏ, ਮੇਰੇ ਸਾਰੇ ਕਲੇਸ਼ ਦੂਰ ਹੋ ਗਏ।451149
   ਚੰਦੀ ਅਮਰ ਜੀਤ ਸਿੰਘ  (ਚਲਦਾ)  

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.