ਨਵੀਂ ਦਿੱਲੀ, 17 ਫਰਵਰੀ (ਪੰਜਾਬ ਮੇਲ)- 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲਿਆਂ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਵਿਸ਼ੇਸ਼ ਜਾਂਚ ਟੀਮ ਬਣਾਉਣ ਦੀ ਮੰਗ ਕਰਨ ਵਾਲੀ ਇਕ ਪਟੀਸ਼ਨ ’ਤੇ ਫਿਲਹਾਲ ਕੋਈ ਵੀ ਹੁਕਮ ਜਾਰੀ ਕਰਨ ਤੋਂ ਗੁਰੇਜ਼ ਕੀਤਾ ਅਤੇ ਮਨੁੱਖੀ ਅਧਿਕਾਰਾਂ ਦੇ ਇਕ ਕਾਰਕੁਨ ਨੂੰ ਇਨ੍ਹਾਂ ਘਟਨਾਵਾਂ ਦੇ ਉਹ ਪੱਖ ਉਜਾਗਰ ਕਰਨ ਲਈ ਕਿਹਾ ਜਿਨ੍ਹਾਂ ’ਤੇ ਪਿਛਲੇ ਤਿੰਨ ਦਹਾਕਿਆਂ ਦੌਰਾਨ ਝਾਤ ਨਹੀਂ ਮਾਰੀ ਗਈ।
ਜਸਟਿਸ ਏ.ਕੇ. ਪਟਨਾਇਕ ਦੀ ਅਗਵਾਈ ਵਾਲੇ ਇਕ ਬੈਂਚ ਨੇ ਕੋਈ ਨੋਟਿਸ ਜਾਰੀ ਕਰੇ ਬਗੈਰ ਪਟੀਸ਼ਨ ਦਾਇਰ ਕਰਨ ਸੁਦਰਸ਼ਨ ਸਿੰਘ ਵਜ਼ੀਰ ਨੂੰ ਜਸਟਿਸ ਜੀ.ਟੀ. ਨਾਨਾਵਟੀ ਕਮਿਸ਼ਨ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ।
ਬੈਂਚ ਨੇ ਸ੍ਰੀ ਵਜ਼ੀਰ ਨੂੰ ਕਮਿਸ਼ਨ ਦੀ ਰਿਪੋਰਟ ਘੋਖ ਕੇ ਅਜਿਹੇ ਮੁੱਦੇ ਉਭਾਰਨ ਲਈ ਕਿਹਾ ਜਿਨ੍ਹਾਂ ’ਚ ਸੁਪਰੀਮ ਕੋਰਟ ਦੇ ਦਖਲ ਦੀ ਲੋੜ ਬਣਦੀ ਹੈ। ਪਟੀਸ਼ਨਰ ਦੇ ਵਕੀਲ ਸੁਨੀਲ ਸੇਠੀ ਨੇ ਦੰਗਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਕਾਇਮ ਕਰਨ ਦੀ ਮੰਗ ਕੀਤੀ ਸੀ। ਸ੍ਰੀ ਵਜ਼ੀਰ ਜੰਮੂ-ਕਸ਼ਮੀਰ ਦੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੇ ਸਾਬਕਾ ਪ੍ਰਧਾਨ ਹਨ।
ਸਿੱਖ ਮਸਲੇ
84 ਸਿੱਖ ਕਤਲੇਆਮ; ਸੁਪਰੀਮ ਕੋਰਟ ਨੇ ਨਾਨਾਵਟੀ ਰਿਪੋਰਟ ਪੇਸ਼ ਕਰਨ ਲਈ ਕਿਹਾ
Page Visitors: 2521