ਨਿਊਯਾਰਕ, 20 ਮਾਰਚ (ਪੰਜਾਬ ਮੇਲ) – ਦਿੱਲੀ ਦੰਗਿਆਂ ਦੇ ਮਾਮਲੇ ਵਿੱਚ ਸਿੱਖ ਮਨੁੱਖੀ ਅਧਿਕਾਰ ਸੰਸਥਾ ਵੱਲੋਂ ਕਾਂਗਰਸ ਪਾਰਟੀ ਦੇ ਖਿਲਾਫ਼ ਦਾਇਰ ਪਟੀਸ਼ਨ ’ਤੇ ਉਸ ਦੀਆਂ ਦਲੀਲਾਂ ਸੁਣਨ ਤੋਂ ਪਿੱਛੋਂ ਇੱਕ ਅਮਰੀਕੀ ਅਦਾਲਤ ਨੇ ਇਸ ਸਬੰਧ ਵਿੱਚ ਫ਼ੈਸਲੇ ਨੂੰ ਰਾਖਵਾਂ ਰੱਖਿਆ ਹੈ। ਕਾਂਗਰਸ ਪਾਰਟੀ ਨੇ ਕਿਹਾ ਸੀ ਕਿ ਇਸ ਪਟੀਸ਼ਨ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ 1984 ਦੀ ਘਟਨਾ ਭਾਰਤ ਦਾ ਅੰਦਰੂਨੀ ਮਾਮਲਾ ਹੈ। ਮੈਨਹਟਨ ਫੈਡਰਲ ਅਦਾਲਤ ਵਿੱਚ ਸੁਣਵਾਈ ਦੌਰਾਨ ਭਾਰਤੀ ਅਮਰੀਕੀ ਵਕੀਲ ਰਵੀ ਬੱਤਰਾ ਨੇ ਅਮਰੀਕੀ ਫੈਡਰਲ ਜੱਜ ਰਾਬਟਰ ਸਵੀਟ ਦੇ ਅੱਗੇ ਪੇਸ਼ ਹੁੰਦਿਆਂ ਦਲੀਲ ਦਿੱਤੀ ਕਿ ਸਿੱਖਾਂ ਦੀ ਸੰਸਥਾ ਵੱਲੋਂ ਇਨਸਾਫ ਲਈ ਦਾਇਰ ਪਟੀਸ਼ਨ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਇਹ ਘਟਨਾ ਭਾਰਤ ਦਾ ਅੰਦਰੂਨੀ ਮਾਮਲਾ ਹੈ ਤੇ ਕਿਸੇ ਦੇਸ਼ ਨੂੰ ਦੂਸਰੇ ਦੇਸ਼ ਦੇ ਅੰਦਰੂਨੀ ਮਾਮਲਿਆਂ ’ਚ ਦਖ਼ਲ ਨਹੀਂ ਦੇਣਾ ਚਾਹੀਦਾ।
ਸਿੱਖ ਮਸਲੇ
ਦਿੱਲੀ ਦੰਗਿਆਂ ਦੇ ਕੇਸ ਬਾਰੇ ਅਮਰੀਕੀ ਅਦਾਲਤ ਦਾ ਫੈਸਲਾ ਰਾਖਵਾਂ
Page Visitors: 2483