ਕੈਟੇਗਰੀ

ਤੁਹਾਡੀ ਰਾਇ



ਗੁਰਮਤਿ ਵਿਚ ਆਵਾ-ਗਵਨ ਦਾ ਸੰਕਲਪ
(ਵਿਸ਼ਾ-ਸਤਵਾਂ, ਪੁਨਰਪਿ ਜਨਮੁ ਨ ਹੋਈ ) (ਭਾਗ ਦੂਜਾ) ਪੁਨਰਪਿ ਜਨਮੁ ਨਾਹੀ ਗੁਣ ਗਾਉ ॥5॥
(ਵਿਸ਼ਾ-ਸਤਵਾਂ, ਪੁਨਰਪਿ ਜਨਮੁ ਨ ਹੋਈ ) (ਭਾਗ ਦੂਜਾ) ਪੁਨਰਪਿ ਜਨਮੁ ਨਾਹੀ ਗੁਣ ਗਾਉ ॥5॥
Page Visitors: 3048

            (ਵਿਸ਼ਾ-ਸਤਵਾਂ,  ਪੁਨਰਪਿ ਜਨਮੁ ਨ ਹੋਈ )
                                     (ਭਾਗ  ਦੂਜਾ)     
             ਪੁਨਰਪਿ ਜਨਮੁ ਨਾਹੀ ਗੁਣ ਗਾਉ ॥5॥

       (ਸ਼ਬਦ)  ਖਿਮਾ ਗਹੀ ਬ੍ਰਤੁ ਸੀਲ ਸੰਤੋਖੰ ॥ ਰੋਗ ਨ ਬਿਆਪੈ ਨਾ ਜਮ ਦੋਖੰ ॥
                             ਮੁਕਤ ਭਏ ਪ੍ਰਭ ਰੂਪ ਨ ਰੇਖੰ
॥1॥
                ਜੋਗੀ ਕਉ ਕੈਸਾ ਡਰੁ ਹੋਇ ॥ ਰੂਖਿ ਬਿਰਖਿ ਗ੍ਰਿਹਿ ਬਾਹਰਿ ਸੋਇ ॥1॥ਰਹਾਉ॥
                ਨਿਰਭਉ ਜੋਗੀ ਨਿਰੰਜਨੁ ਧਿਆਵੈ ॥ ਅਨਦਿਨੁ ਜਾਗੈ ਸਚਿ ਲਿਵ ਲਾਵੈ ॥
                               ਸੋ ਜੋਗੀ ਮੇਰੈ ਮਨਿ ਭਾਵੈ
॥2॥
                ਕਾਲੁ ਜਾਲੁ ਬ੍ਰਹਮਗਿਆਨੀ ਜਾਰੇ ॥ ਜਰਾ ਮਰਣ ਗਤੁ ਗਰਬੁ ਨਿਵਾਰੇ ॥
                               ਅਪਿ ਤਰੈ ਪਿਤਰੀ ਨਿਸਤਾਰੇ
॥3॥
                ਸਤਿਗੁਰੁ ਸੇਵੇ ਸੋ ਜੋਗੀ ਹੋਇ ॥ ਭੈ ਰਚਿ ਰਹੈ ਸੁ ਨਿਰਭਉ ਹੋਇ ॥
                                ਜੈਸਾ ਸੇਵੈ ਤੈਸੋ ਹੋਇ
॥4॥
                ਨਰ ਨਿਹਕੇਵਲ ਨਿਰਭਉ ਨਾਉ ॥ ਅਨਾਥਹ ਨਾਥ ਕਰੇ ਬਲਿ ਜਾਉ ॥
                             ਪੁਨਰਪਿ ਜਨਮੁ ਨਾਹੀ ਗੁਣ ਗਾਉ
॥5॥
                ਅੰਤਰਿ ਬਾਹਰਿ ਏਕੋ ਜਾਣੈ ॥ ਗੁਰ ਕੈ ਸਬਦਿ ਆਪੁ ਪਛਾਣੈ ॥
                              ਸਾਚੈ ਸਬਦਿ ਦਰਿ ਨੀਸਾਣੈ
॥6॥
                ਸਬਦਿ ਮਰੈ ਤਿਸੁ ਨਿਜ ਘਰਿ ਵਾਸਾ ॥ ਆਵੈ ਨ ਜਾਵੈ ਚੂਕੈ ਆਸਾ ॥
                            ਗੁਰ ਕੈ ਸਬਦਿ ਕਮਲੁ ਪਰਗਾਸਾ
॥7॥
                ਜੋ ਦੀਸੈ ਸੋ ਆਸ ਨਿਰਾਸਾ ॥ ਕਾਮ ਕ੍ਰੋਧਿ ਬਿਖੁ ਭੂਖ ਪਿਆਸਾ ॥
                            ਨਾਨਕ ਬਿਰਲੇ ਮਿਲਹਿ ਉਦਾਸਾ
॥8॥7॥       (223-24)

     ॥ਰਹਾਉ॥   ਜੋਗੀ ਕਉ ਕੈਸਾ ਡਰੁ ਹੋਇ ॥ ਰੂਖਿ ਬਿਰਖਿ ਗ੍ਰਿਹਿ ਬਾਹਰਿ ਸੋਇ ॥1॥ਰਹਾਉ॥
       ਜਿਸ ਮਨੁੱਖ ਨੂੰ ਰੁੱਖ ਬਿਰਖ ਵਿਚ , ਘਰ ਵਿਚ , ਬਾਹਰ ਜੰਗਲ (ਆਦਿਕ) ਵਿਚ ਹਰ ਥਾਂ ਉਹ ਪਰਮਾਤਮਾ ਹੀ ਨਜ਼ਰੀਂ ਆਉਂਦਾ ਹੈ (ਉਹ ਹੈ ਅਸਲ ਜੋਗੀ, ਤੇ ਉਸ) ਜੋਗੀ ਨੂੰ (ਮਾਇਆ ਦੇ ਸੂਰਮੇ ਕਾਮਾਦਿਕਾਂ ਦੇ ਹੱਲਿਆਂ ਵਲੋਂ) ਕਿਸੇ ਤਰ੍ਹਾਂ ਦਾ ਕੋਈ ਡਰ ਨਹੀਂ ਹੁੰਦਾ (ਜਿਸ ਤੋਂ ਘਬਰਾ ਕੇ ਉਹ ਗ੍ਰਿਹਸਤ ਛੱਡ ਕੇ ਨੱਸ ਜਾਏ)
            ॥1॥   ਖਿਮਾ ਗਹੀ ਬ੍ਰਤੁ ਸੀਲ ਸੰਤੋਖੰ ॥ ਰੋਗ ਨ ਬਿਆਪੈ ਨਾ ਜਮ ਦੋਖੰ ॥
                       ਮੁਕਤ ਭਏ ਪ੍ਰਭ ਰੂਪ ਨ ਰੇਖੰ ॥1॥
       ਉਹ ਜੋਗੀ (ਗ੍ਰਿਹਸਤ ਵਿਚ ਰਹਿ ਕੇ ਹੀ) ਦੂਜਿਆਂ ਦੀ ਵਧੀਕੀ ਸਹਾਰਨ ਦਾ ਸੁਭਾਉ ਬਣਾਂਦਾ ਹੈ । ਮਿੱਠਾ ਸੁਭਾਉ ਤੇ ਸੰਤੋਖ ਉਸ ਦਾ ਨਿੱਤ ਦਾ ਕਰਮ ਹਨ । (ਐਜਹੇ ਅਸਲੀ ਜੋਗੀ ਉਤੇ ਕਾਮਾਦਿਕ ਕੋਈ) ਰੋਗ ਜੋਰ ਨਹੀਂ ਪਾ ਸਕਦਾ , ਉਸ ਨੂੰ ਮੌਤ ਦਾ ਭੀ ਡਰ ਨਹੀਂ ਹੁੰਦਾ ।ਅਜੇਹੇ ਜੋਗੀ ਵਿਕਾਰਾਂ ਤੋਂ ਆਜ਼ਾਦ ਹੋ ਜਾਂਦੇ ਹਨ , ਕਿਉਂਕਿ ਉਹ ਰੂਪ-ਰੇਖ-ਰਹਿਤ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ ।
            ॥2॥    ਨਿਰਭਉ ਜੋਗੀ ਨਿਰੰਜਨੁ ਧਿਆਵੈ ॥ ਅਨਦਿਨੁ ਜਾਗੈ ਸਚਿ ਲਿਵ ਲਾਵੈ ॥
                         ਸੋ ਜੋਗੀ ਮੇਰੈ ਮਨਿ ਭਾਵੈ ॥2॥
       ਜੋ ਪਰਮਾਤਮਾ ਮਾਇਆ ਦੇ ਪ੍ਰਭਾਵ ਵਿਚ ਨਹੀਂ ਆਉਂਦਾ , ਉਸ ਨੂੰ ਜੇਹੜਾ
ਮਨੁੱਖ ਸਿਮਰਦਾ ਹੈ ਉਹ ਹੈ (ਅਸਲ) ਜੋਗੀ । ਉਹ (ਭੀ ਮਾਇਆ ਦੇ ਹੱਲਿਆਂ ਤੋਂ) ਡਰਦਾ
ਨਹੀਂ (ਉਸ ਨੂੰ ਕਿਉਂ ਲੋੜ ਪਏ ਗ੍ਰਿਹਸਤ ਤੋਂ ਭੱਜਣ ਦੀ ?) ਉਹ ਤਾਂ ਹਰ ਵੇਲੇ
(ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ , ਕਿਉਂਕਿ ਉਹ ਸਦਾ-ਥਿਰ ਪ੍ਰਭੂ ਵਿਚ
ਸੁਰਤਿ ਜੋੜੀ ਰੱਖਦਾ ਹੈ । ਮੈਰੇ ਮਨ ਵਿਚ ਉਹ ਜੋਗੀ ਪਿਆਰਾ ਲਗਦਾ ਹੈ (ਉਹੀ ਹੈ ਅਸਲ
ਜੋਗੀ ।)
            ॥3॥    ਕਾਲੁ ਜਾਲੁ ਬ੍ਰਹਮਗਿਆਨੀ ਜਾਰੇ ॥ ਜਰਾ ਮਰਣ ਗਤੁ ਗਰਬੁ ਨਿਵਾਰੇ ॥
                        ਅਪਿ ਤਰੈ ਪਿਤਰੀ ਨਿਸਤਾਰੇ ॥3॥
       (ਉਹੀ ਜੋਗੀ ਆਪਣੇ-ਅੰਦਰ-ਪਰਗਟ-ਹੋਏ) ਬ੍ਰਹਮ (ਦੇ ਤੇਜ) ਦੀ ਅੱਗ ਨਾਲ ਮੌਤ (ਦੇ ਡਰ ਨੂੰ) ਜਾਲ ਨੂੰ (ਜਿਸ ਦੇ ਸਹਮ ਨੇ ਸਾਰੇ ਜੀਵਾਂ ਨੂੰ ਫਸਾਇਆ ਹੋਇਆ ਹੈ) ਸਾੜ ਦੇਂਦਾ ਹੈ । ਉਸ ਜੋਗੀ ਦਾ ਬੁਢੇਪੇ ਦਾ ਡਰ ਮੌਤ ਦਾ ਸਹਮ ਦੂਰ ਹੋ ਜਾਂਦਾ ਹੈ ,
ਉਹ ਜੋਗੀ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਲੈਂਦਾ ਹੈ । ਉਹ ਆਪ ਭੀ (ਸੰਸਾਰ ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ , ਆਪਣੇ ਪਿਤ੍ਰਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ।
           ॥4॥    ਸਤਿਗੁਰੁ ਸੇਵੇ ਸੋ ਜੋਗੀ ਹੋਇ ॥ ਭੈ ਰਚਿ ਰਹੈ ਸੁ ਨਿਰਭਉ ਹੋਇ ॥
                       ਜੈਸਾ ਸੇਵੈ ਤੈਸੋ ਹੋਇ ॥4॥
       ਜੋ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ , ਉਹ (ਅਸਲ) ਜਗੀ ਬਣਦਾ ਹੈ , ਉਹ ਪਮਾਤਮਾ ਦੇ ਡਰ-ਅਦਬ ਵਿਚ (ਜੀਵਨ- ਪੰਧ ਤੇ) ਤੁਰਦਾ ਹੈ , ਉਹ (ਕਾਮਾਦਿਕ ਵਿਕਾਰਾਂ ਦੇ ਹੱਲਿਆਂ ਤੋਂ) ਨਿਡਰ ਰਹਿੰਦਾ ਹੈ ( ਕਿਉਂਕਿ ਇਹ ਇਕ ਅਸੂਲ ਦੀ ਗੱਲ ਹੈ ਕਿ) ਮਨੁੱਖ ਜਿਹੋ ਜਿਹੇ ਦੀ ਸੇਵਾ (-ਭਗਤੀ) ਕਰਦਾ ਹੈ ਉਹੋ ਜਿਹਾ ਆਪ ਬਣ ਜਾਂਦਾ ਹੈ (ਨਿਰਭਉ ਨਿਰੰਕਾਰ ਨੂੰ ਸਿਮਰ ਕੇ ਨਿਰਭਉ ਹੀ ਬਣਨਾ ਹੋਇਆ)।

           ॥5॥    ਨਰ ਨਿਹਕੇਵਲ ਨਿਰਭਉ ਨਾਉ ॥ ਅਨਾਥਹ ਨਾਥ ਕਰੇ ਬਲਿ ਜਾਉ ॥
                       ਪੁਨਰਪਿ ਜਨਮੁ ਨਾਹੀ ਗੁਣ ਗਾਉ ॥5॥
       ਮਨੁੱਖ ਨਿਰਭਉ ਪਰਮਾਤਮਾ ਦਾ ਨਾਮ ਜਪ ਕੇ (ਮਾਇਆ ਦੇ ਹੱਲਿਆਂ ਵਲੋਂ ਨਿਰਭਉ ਹੋ ਕੇ) ਵਾਸਨਾ-ਰਹਿਤ (ਸੁੱਧ) ਹੋ ਜਾਂਦਾ ਹੈ । ਉਹ ਨਿਖਸਮਿਆਂ ਨੂੰ ਖਸਮ ਵਾਲਾ ਬਣਾ ਦੇਂਦਾ ਹੈ (ਉਹ ਹੈ ਅਸਲ ਜੋਗੀ , ਤੇ ਅਜੇਹੇ ਜੋਗੀ ਤੋਂ) ਮੈਂ ਕੁਬਾਨ ਹਾਂ । ਉਸ ਨੂੰ ਮੁੜ ਮੁੜ ਜਨਮ ਨਹੀਂ ਲੈਣਾ ਪੈਂਦਾ , ਉਹ ਸਦਾ ਪ੍ਰਭੂ ਦੀ ਸਿਫਤਿ-ਸਾਲਾਹ ਕਰਦਾ ਹੈ ।
           ॥6॥    ਅੰਤਰਿ ਬਾਹਰਿ ਏਕੋ ਜਾਣੈ ॥ ਗੁਰ ਕੈ ਸਬਦਿ ਆਪੁ ਪਛਾਣੈ ॥
                       ਸਾਚੈ ਸਬਦਿ ਦਰਿ ਨੀਸਾਣੈ ॥6॥
       ਉਹ ਜੋਗੀ ਆਪਣੇ ਅੰਦਰ ਤੇ ਬਾਹਰ ਸਾਰੇ ਜਗਤ ਵਿਚ ਇਕ ਪਰਮਾਤਮਾ ਨੂੰ ਹੀ ਵਿਆਪਕ ਜਾਣਦਾ ਹੈ , ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਆਪਣੇ ਅਸਲੇ ਨੂੰ ਪਛਾਣਦਾ ਹੈ । ਗੁਰੁ ਦੇ ਸਚੇ ਸ਼ਬਦ ਦੀ ਬਰਕਤਿ ਨਾਲ ਉਹ ਜੋਗੀ ਪਰਮਾਤਮਾ ਦੇ ਦਰ ਤੇ (ਸਿਫਤਿ-ਸਾਲਾਹ ਦੀ) ਰਾਹਦਾਰੀ ਲੈ ਕੇ ਜਾਂਦਾ ਹੈ ।
            ॥7॥    ਸਬਦਿ ਮਰੈ ਤਿਸੁ ਨਿਜ ਘਰਿ ਵਾਸਾ ॥ ਆਵੈ ਨ ਜਾਵੈ ਚੂਕੈ ਆਸਾ ॥
                        ਗੁਰ ਕੈ ਸਬਦਿ ਕਮਲੁ ਪਰਗਾਸਾ ॥7॥
      ਜੇਹੜਾ ਮਨੁੱਖ ਗੁਰੁ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰਦਾ ਹੈ (ਉਹ ਹੈ ਅਸਲ ਜੋਗੀ , ਤੇ) ਉਸ ਦਾ ਨਿਵਾਸ ਸਦਾ ਆਪਣੇ ਅੰਤਰ ਆਤਮੇ ਵਿਚ ਰਹਿੰਦਾ ਹੈ । ਉਸ ਦੀ ਆਸਾ (ਤ੍ਰਿਸ਼ਨਾ)ਮੁੱਕ ਜਾਂਦੀ ਹੈ , ਉਹ ਭਟਕਣਾ ਵਿਚ ਨਹੀਂ ਪੈਂਦਾ । ਗੁਰੁ ਦੇ ਸ਼ਬਦ ਵਿਚ
ਜੁੜਿਆ ਉਸ ਦਾ ਹਿਰਦਾ-ਕੌਲ ਸਦਾ ਖਿੜਿਆ ਰਹਿੰਦਾ ਹੈ ।
            ॥8॥     ਜੋ ਦੀਸੈ ਸੋ ਆਸ ਨਿਰਾਸਾ ॥ ਕਾਮ ਕ੍ਰੋਧਿ ਬਿਖੁ ਭੂਖ ਪਿਆਸਾ ॥
                         ਨਾਨਕ ਬਿਰਲੇ ਮਿਲਹਿ ਉਦਾਸਾ ॥8॥7॥
      ਜਗਤ ਵਿਚ ਜੋ ਵੀ ਦਿੱਸਦਾ ਹੈ , ਉਹ ਢੱਠੀਆਂ ਹੋਈਆਂ ਆਸਾਂ ਵਾਲਾ ਹੀ ਦਿਸਦਾ ਹੈ (ਕਿਸੇ ਦੀਆਂ ਸਾਰੀਆਂ ਆਸਾਂ ਕਦੇ ਪੂਰੀਆਂ ਨਹੀਂ ਹੋਈਆਂ) ਹਰੇਕ ਨੂੰ ਕਾਮ ਦਾ ਜ਼ਹਰ ਕ੍ਰੋਧ ਦਾ ਜ਼ਹਰ (ਮਾਰਦਾ ਜਾ ਰਿਹਾ ਹੈ , ਹਰੇਕ ਨੂੰ ਮਾਇਆ ਦੀ) ਭੁੱਖ (ਮਾਇਆ ਦੀ)
ਤ੍ਰੇਹ (ਲੱਗੀ ਹੋਈ) ਹੈ ।
      ਹੇ ਨਾਨਕ ! ਜਗਤ ਵਿਚ ਬੜੇ ਵਿਰਲੇ ਐਸੇ ਬੰਦੇ ਮਿਲਦੇ ਹਨ , ਜੋ ਆਸਾ ਤ੍ਰਿਸ਼ਨਾ ਦੇ ਅਧੀਨ ਨਹੀਂ ਹਨ (ਤੇ ਉਹੀ ਹਨ ਅਸਲ ਜੋਗੀ ਹਨ )

    ਸਵਾਲ । ਜੋ ਬੰਦਾ ਗੁਰੂ ਦੇ ਸ਼ਬਦ ਦੀ ਸਿਖਿਆ ਵਿਚ ਚਲਦਾ ਹੈ  , ਪਰਮਾਤਮਾ ਦਾ ਨਾਮ ਜਪ ਕੇ , ਵਾਸਨਾ ਰਹਿਤ ਹੋ ਜਾਂਦਾ ਹੈ , ਉਸ ਨੂੰ ਤਾਂ ਮੁੜ ਮੁੜ ਜਨਮ ਨਹੀਂ ਲੈਣਾ ਪੈਂਦਾ । ਜੋ ਐਸਾ ਨਹੀਂ ਕਰਦਾ ਉਸ ਦਾ ਕੀ ਹੁੰਦਾ ਹੈ ?

                              ਅਮਰ ਜੀਤ ਸਿੰਘ ਚੰਦੀ

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.