(ਵਿਸ਼ਾ-ਸਤਵਾਂ, ਪੁਨਰਪਿ ਜਨਮੁ ਨ ਹੋਈ )
(ਭਾਗ ਚਉਥਾ)
ਕਰਿ ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ
(ਸ਼ਬਦ) ਕਰਿ ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ ॥
ਖੋਲਿ ਕਿਵਾਰ ਦਿਖਾਲੇ ਦਰਸਨੁ ਪੁਨਰਪਿ ਜਨਮਿ ਨ ਆਈਐ ॥1॥
ਮਿਲਉ ਪਰੀਤਮ ਸੁਆਮੀ ਅਪੁਨੇ ਸਗਲੇ ਦੂਖ ਹਰਉ ਰੇ ॥
ਪਾਰਬ੍ਰਹਮੁ ਜਿਨ੍ ਰਿਦੈ ਅਰਾਧਿਆ ਤਾ ਕੈ ਸੰਗਿ ਤਰਉ ਰੇ ॥1॥ਰਹਾਉ॥
ਮਹਾ ਉਦਿਆਨ ਪਾਵਕ ਸਾਗਰ ਭਏ ਹਰਖ ਸੋਗ ਮਹਿ ਬਸਨਾ ॥
ਸਤਿਗੁਰੁ ਭੇਟਿ ਭਇਆ ਮਨੁ ਨਿਰਮਲੁ ਜਪਿ ਅੰਮ੍ਰਿਤੁ ਹਰਿ ਰਸਨਾ ॥2॥
ਤਨੁ ਧਨੁ ਥਾਪਿ ਕੀਉ ਸਭੁ ਅਪਨਾ ਕੋਮਲ ਬੰਧਨ ਬਾਂਧਿਆ ॥
ਗੁਰ ਪ੍ਰਸਾਦਿ ਭਏ ਜਨ ਮੁਕਤੇ ਹਰਿ ਹਰਿ ਨਾਮੁ ਅਰਾਧਿਆ ॥3॥
ਰਾਖਿ ਲੀਏ ਪ੍ਰਭਿ ਰਾਖਨਹਾਰੈ ਜੋ ਪ੍ਰਭ ਅਪੁਨੇ ਭਾਣੇ ॥
ਜੀਉ ਪਿੰਡੁ ਸਭੁ ਤੁਮ੍ਰਾ ਦਾਤੇ ਨਾਨਕ ਸਦ ਕੁਰਬਾਣੇ ॥4॥11॥ (383)
॥ਰਹਾਉ॥ ਮਿਲਉ ਪਰੀਤਮ ਸੁਆਮੀ ਅਪੁਨੇ ਸਗਲੇ ਦੂਖ ਹਰਉ ਰੇ ॥
ਪਾਰਬ੍ਰਹਮੁ ਜਿਨ੍ ਰਿਦੈ ਅਰਾਧਿਆ ਤਾ ਕੈ ਸੰਗਿ ਤਰਉ ਰੇ ॥1॥ਰਹਾਉ॥
ਹੇ ਭਾਈ ! ( ਜੇ ਮੇਰੇ ਉਤੇ ਪ੍ਰਭੂ ਦੀ ਕਿਰਪਾ ਹੋ ਜਾਏ ਤਾਂ) ਮੈਂ ਆਪਣੇ ਪਿਆਰੇ ਖਸਮ-ਪ੍ਰਭੂ ਨੂੰ ਮਿਲ ਪਵਾਂ ਤੇ ਆਪਣੇ ਸਾਰੇ ਦੁੱਖ ਦੂਰ ਕਰ ਲਵਾਂ । ਹੇ ਭਾਈ ! ਜਿਸ ਮਨੁੱਖ ਨੇ ਪਾਰਬ੍ਰਹਮ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਸਿਮਰਿਆ ਹੈ , ਮੈਂ ਭੀ ਉਸ ਦੀ ਸੰਗਤਿ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵਾਂ ।
(1) ਕਰਿ ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ ॥
ਖੋਲਿ ਕਿਵਾਰ ਦਿਖਾਲੇ ਦਰਸਨੁ ਪੁਨਰਪਿ ਜਨਮਿ ਨ ਆਈਐ ॥1॥
ਹੇ ਸਭ ਦੇ ਦਿਲ ਦੀ ਜਾਜਣ ਵਾਲੇ ਪ੍ਰਭੂ ! ਮੇਹਰ ਕਰ (ਤੇ ਮੈਨੂੰ ਗੁਰੂ ਦੀ ਸੰਗਤਿ ਮਿਲਾ) । (ਹੇ ਭਾਈ !) ਗੁਰੂ ਦੀ ਸੰਗਤਿ ਵਿਚ ਰਿਹਾਂ ਪਰਮਾਤਮਾ ਮਿਲ ਪੈਂਦਾ ਹੈ, ਸਾਡੇ (ਮਾਇਆ ਦੇ ਮੋਹ ਦੇ ਵੱਜੇ ਹੋਏ) ਭਿੱਤ ਖੋਲ੍ਹ ਕੇ ਆਪਣਾ ਦਰਸ਼ਨ ਕਰਾਂਦਾ ਹੈ , ਤੇ ਫਿਰ ਮੁੜ ਜਨਮਾਂ ਦੇ ਗੇੜ ਵਿਚ ਨਹੀਂ ਪਈਦਾ ।
(੨) ਮਹਾ ਉਦਿਆਨ ਪਾਵਕ ਸਾਗਰ ਭਏ ਹਰਖ ਸੋਗ ਮਹਿ ਬਸਨਾ ॥
ਸਤਿਗੁਰੁ ਭੇਟਿ ਭਇਆ ਮਨੁ ਨਿਰਮਲੁ ਜਪਿ ਅੰਮ੍ਰਿਤੁ ਹਰਿ ਰਸਨਾ ॥2॥
(ਹੇ ਭਾਈ ! ਪ੍ਰਭੂ ਤੋਂ ਵਿਛੁੜਿਆਂ ਇਹ ਜਗਤ ਮਨੁੱਖ ਵਾਸਤੇ) ਇਕ ਵੱਡਾ ਜੰਗਲ ਬਣ ਜਾਂਦਾ ਹੈ (ਜਿਸ ਵਿਚ ਮਨੁੱਖ ਭਟਕਦਾ ਫਿਰਦਾ ਹੈ) ਅੱਗ ਦਾ ਸਮੁੰਦਰ ਬਣ ਜਾਂਦਾ ਹੈ (ਜਿਸ ਵਿਚ ਮਨੁੱਖ ਸੜਦਾ ਰਹਿੰਦਾ ਹੈ) ਕਦੇ ਖੁਸ਼ੀ ਵਿਚ ਵਸਦਾ ਹੈ , ਕਦੇ ਗਮੀ ਵਿਚ ਵਸਦਾ ਹੈ । ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ , ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਰਸਨਾ ਨਾਲ ਜਪ ਕੇ ਉਸ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ ।
(੩) ਤਨੁ ਧਨੁ ਥਾਪਿ ਕੀਉ ਸਭੁ ਅਪਨਾ ਕੋਮਲ ਬੰਧਨ ਬਾਂਧਿਆ ॥
ਗੁਰ ਪ੍ਰਸਾਦਿ ਭਏ ਜਨ ਮੁਕਤੇ ਹਰਿ ਹਰਿ ਨਾਮੁ ਅਰਾਧਿਆ ॥3॥
(ਹੇ ਭਾਈ !) ਇਸ ਸਰੀਰ ਨੂੰ ਆਪਣਾ ਮਿਥ ਕੇ , ਇਸ ਧਨ ਨੂੰ ਆਪਣਾ ਮੰਨ ਕੇ ਜੀਵ (ਮਾਇਆ ਦੇ ਮੋਹ ਦੇ) ਮਿੱਠੇ ਮਿੱਠੇ ਬੰਧਨਾਂ ਨਾਲ ਬੱਝੇ ਰਹਿੰਦੇ ਹਨ , ਪਰ ਜਿਹੜੇ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਦਾ ਆਰਾਧਨ ਕੀਤਾ ਉਹ ਗੁਰੂ ਦੀ ਕਿਰਪਾ ਨਾਲ (ਇਹਨਾਂ ਕੋਮਲ ਬੰਧਨਾਂ ਤੋਂ) ਆਜ਼ਾਦ ਹੋ ਜਾਂਦੇ ਹਨ ।
(4) ਰਾਖਿ ਲੀਏ ਪ੍ਰਭਿ ਰਾਖਨਹਾਰੈ ਜੋ ਪ੍ਰਭ ਅਪੁਨੇ ਭਾਣੇ ॥
ਜੀਉ ਪਿੰਡੁ ਸਭੁ ਤੁਮ੍ਰਾ ਦਾਤੇ ਨਾਨਕ ਸਦ ਕੁਰਬਾਣੇ ॥4॥11॥
(ਹੇ ਭਾਈ !) ਜਿਹੜੇ ਮਨੁੱਖ , ਪਿਆਰੇ ਪ੍ਰਭੂ ਨੂੰ ਚੰਗੇ ਲੱਗ ਪੈਂਦੇ ਹਨ , ਉਹਨਾਂ ਨੂੰ (ਮਾਇਆ ਦੇ ਕੋਮਲ ਬੰਧਨਾਂ ਤਂ) ਬਚਾਣ ਦੀ ਤਾਕਤ ਵਾਲੇ ਪ੍ਰਭੂ ਨੇ ਬਚਾ ਲਿਆ ।
ਹੇ ਨਾਨਕ ! (ਆਖ-) ਹੇ ਦਾਤਾਰ ! ਇਹ ਜਿੰਦ ਤੇ ਇਹ ਸਰੀਰ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ (ਮੇਹਰ ਕਰ , ਮੈਂ ਇਹਨਾਂ ਨੂੰ ਆਪਣਾ ਹੀ ਨਾਹ ਮਿਥਦਾ ਰਹਾਂ) । ਹੇ ਦਾਤਾਰ ! ਮੈਂ ਤੈਥੋਂ ਕੁਰਬਾਨ ਜਾਂਦਾ ਹਾਂ ।
(ਸਵਾਲ) ਗੁਰੂ ਸਾਹਿਬ ਕਹਿੰਦੇ ਹਨ , ਜਿਸ ਮਨੁੱਖ ਨੇ ਪਾਰਬ੍ਰਹਮ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਸਿਮਰਿਆ ਹੈ , ਮੈਂ ਭੀ ਉਸ ਦੀ ਸੰਗਤਿ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵਾਂ ।ਗੁਰੂ ਦੀ ਸੰਗਤਿ ਵਿਚ ਰਿਹਾਂ ਪਰਮਾਤਮਾ ਮਿਲ ਪੈਂਦਾ ਹੈ , ਸਾਡੇ (ਮਾਇਆ ਦੇ ਮੋਹ ਦੇ ਵੱਜੇ ਹੋਏ) ਭਿੱਤ ਖੋਲ੍ਹ ਕੇ ਆਪਣਾ ਦਰਸ਼ਨ ਕਰਾਂਦਾ ਹੈ , ਤੇ ਫਿਰ ਮੁੜ ਜਨਮਾਂ ਦੇ ਗੇੜ ਵਿਚ ਨਹੀਂ ਪਈਦਾ ।
ਜੋ ਗੁਰੂੁ ਦੀ ਸੰਗਤਿ ਵਿਚ ਨਹੀਂ ਰਹਿੰਦੇ , ਜੋ ਪ੍ਰਭੂ ਨੂੰ ਹਿਰਦੇ ਵਿਚ ਨਹੀਂ ਸਿਮਰਦੇ , ਉਨ੍ਹਾਂ ਦਾ ਕੀ ਹੁੰਦਾ ਹੈ ?
ਅਮਰ ਜੀਤ ਸਿੰਘ ਚੰਦੀ
ਗੁਰਮਤਿ ਵਿਚ ਆਵਾ-ਗਵਨ ਦਾ ਸੰਕਲਪ
(ਵਿਸ਼ਾ-ਸਤਵਾਂ, ਪੁਨਰਪਿ ਜਨਮੁ ਨ ਹੋਈ ) (ਭਾਗ ਚਉਥਾ) ਕਰਿ ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ
Page Visitors: 2870