ਕੈਟੇਗਰੀ

ਤੁਹਾਡੀ ਰਾਇ



ਗੁਰਮਤਿ ਵਿਚ ਆਵਾ-ਗਵਨ ਦਾ ਸੰਕਲਪ
(ਵਿਸ਼ਾ-ਸਤਵਾਂ, ਪੁਨਰਪਿ ਜਨਮੁ ਨ ਹੋਈ ) (ਭਾਗ ਪੰਜਵਾਂ) ਕਰਿ ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ ॥ ਖੋਲਿ ਕਿਵਾਰ ਦਿਖਾਲੇ ਦਰਸਨੁ ਪੁਨਰਪਿ ਜਨਮਿ ਨ ਆਈਐ ॥
(ਵਿਸ਼ਾ-ਸਤਵਾਂ, ਪੁਨਰਪਿ ਜਨਮੁ ਨ ਹੋਈ ) (ਭਾਗ ਪੰਜਵਾਂ) ਕਰਿ ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ ॥ ਖੋਲਿ ਕਿਵਾਰ ਦਿਖਾਲੇ ਦਰਸਨੁ ਪੁਨਰਪਿ ਜਨਮਿ ਨ ਆਈਐ ॥
Page Visitors: 2942

                             (ਵਿਸ਼ਾ-ਸਤਵਾਂ,  ਪੁਨਰਪਿ ਜਨਮੁ ਨ ਹੋਈ )
                                                (ਭਾਗ ਪੰਜਵਾਂ)      
                            ਕਰਿ ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ ॥
                    ਖੋਲਿ ਕਿਵਾਰ ਦਿਖਾਲੇ ਦਰਸਨੁ ਪੁਨਰਪਿ ਜਨਮਿ ਨ ਆਈਐ ॥

             (ਸ਼ਬਦ)  ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥
                         ਗਲੀ ਜਿਨ੍‍ਾ ਜਪਮਾਲੀਆ ਲੋਟੇ ਹਥਿ ਨਿਬਗ ॥
                    ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ
॥1॥
                    ਐਸੇ ਸੰਤ ਨ ਮੋ ਕਉ ਭਾਵਹਿ ॥
                    ਡਾਲਾ ਸਿਉ ਪੇਡਾ ਗਟਕਾਵਹਿ
॥1॥ਰਹਾਉ॥
                    ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥
                    ਬਸੁਧਾ ਖੋਦਿ ਕਰਹਿ ਦੁਇ ਚੂਲ੍‍ੇ ਸਾਰੇ ਮਾਣਸ ਖਾਵਹਿ
॥2॥
                    ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥
                    ਸਦਾ ਸਦਾ ਫਿਰਹਿ ਅਭਿਮਾਨੀ ਸਗਲ ਕੁਟੰਬ ਡੁਬਾਵਹਿ
॥3॥
                    ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ ਕਮਾਵੈ ॥
                    ਕਹੁ ਕਬੀਰ ਜਿਸੁ ਸਤਿਗੁਰ ਭੇਟੈ ਪੁਨਰਪਿ ਜਨਮਿ ਨ ਆਵੈ
॥4॥2॥   (475-76)

         ॥ਰਹਾਉ॥   ਐਸੇ ਸੰਤ ਨ ਮੋ ਕਉ ਭਾਵਹਿ ॥
                         ਡਾਲਾ ਸਿਉ ਪੇਡਾ ਗਟਕਾਵਹਿ ॥1॥ਰਹਾਉ॥
            ਮੈਨੂੰ ਅਹਿਹੇ ਸੰਤ ਚੰਗੇ ਨਹੀਂ ਲੱਗਦੇ , ਜੋ ਮੂਲ ਨੂੰ ਭੀ ਟਹਿਣੀਆਂ ਸਮੇਤ ਖਾ ਜਾਣ (ਭਾਵ , ਜੋ ਮਾਇਆ ਦੀ ਖਾਤਰ ਮਨੁੱਖਾਂ ਨੂੰ ਜਾਨੋਂ ਮਾਰਨੋਂ ਭੀ ਸੰਕੋਚ ਨਾ ਕਰਨ) ।

             ॥1॥   ਗਜ ਸਾਢੇ ਤੈ ਤੈ ਧੋਤੀਆ ਤਿਹਰੇ ਪਾਇਨਿ ਤਗ ॥
                    ਗਲੀ ਜਿਨ੍‍ਾ ਜਪਮਾਲੀਆ ਲੋਟੇ ਹਥਿ ਨਿਬਗ ॥
                    ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥1॥
          (ਜੋ ਮਨੁੱਖ) ਸਾਢੇ ਤਿੰਨ ਤਿੰਨ ਗਜ਼ (ਲੰਮੀਆਂ) ਧੋਤੀਆਂ (ਪਹਿਨਦੇ ਅਤੇ) ਤਿਹਰੀਆਂ ਤੰਦਾਂ ਵਾਲੇ ਜਨੇਊ ਪਾਂਦੇ ਹਨ , ਜਿਨ੍ਹਾਂ ਦੇ ਗਲਾਂ ਵਿਚ ਮਾਲਾ ਹਨ ਤੇ ਹੱਥ ਵਿਚ ਲਿਸ਼ਕਾਏ ਹੋਏ ਲੋਟੇ ਹਨ , (ਨਿਰੇ ਇਹਨਾਂ ਲੱਛਣਾ ਕਰ ਕੇ) ਉਹ ਮਨੁੱਖ ਪਰਮਾਤਮਾ ਦੇ ਭਗਤ ਨਹੀਂ ਆਖੇ ਜਾਣੇ ਚਾਹੀਦੇ , ਉਹ ਤਾਂ (ਅਸਲ ਵਿਚ) ਬਨਾਰਸੀ ਠੱਗ ਹਨ ।

             ॥2॥   ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥
                    ਬਸੁਧਾ ਖੋਦਿ ਕਰਹਿ ਦੁਇ ਚੂਲ੍‍ੇ ਸਾਰੇ ਮਾਣਸ ਖਾਵਹਿ ॥2॥
          (ਇਹ ਲੋਕ) ਧਰਤੀ ਪੁੱਟ ਕੇ ਦੋ ਚੁੱਲ੍ਹੇ ਬਣਾਂਦੇ ਹਨ , ਭਾਂਡੈ ਮਾਂਜ ਕੇ (ਚੁੱਲ੍ਹਿਆਂ) ਉੱਤੇ ਰੱਖਦੇ ਹਨ , (ਹੇਠਾਂ) ਲਕੜੀਆਂ ਧੋ ਕੇ ਬਾਲਦੇ ਹਨ (ਸੁੱਚ ਤਾਂ ਇਹੋ ਜਿਹੀ , ਪਰ ਕਰਤੂਤ ਇਹ ਹੈ ਕਿ) ਸਮੂਲਚੇ ਮਨੁੱਖ ਖਾ ਜਾਂਦੇ ਹਨ ।

             ॥3॥   ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥
                    ਸਦਾ ਸਦਾ ਫਿਰਹਿ ਅਭਿਮਾਨੀ ਸਗਲ ਕੁਟੰਬ ਡੁਬਾਵਹਿ ॥3॥
           ਇਹੋ ਜਿਹੇ ਮੰਦ-ਕਰਮੀ ਮਨੁੱਖ ਸਦਾ ਵਿਕਾਰਾਂ ਵਿਚ ਹੀ ਖਚਿਤ ਫਿਰਦੇ ਹਨ , ਉਂਞ ਮੂੰਹੋਂ ਅਖਵਾਂਦੇ ਹਨ ਕਿ ਅਸੀਂ ਮਾਇਆ ਦੇ ਨੇੜੇ ਨਹੀਂ ਛੋਂਹਦੇ । ਸਦਾ ਅਹੰਕਾਰ ਵਿਚ ਮੱਤੇ ਫਿਰਦੇ ਹਨ , (ਇਹ ਆਪ ਤਾਂ ਡੁੱਬੇ ਹੀ ਹਨ) ਸਾਰੇ ਸਾਥੀਆਂ ਨੂੰ ਭੀ (ਇਹਨਾਂ ਮੰਦ ਕਰਮਾਂ ਵਿਚ) ਡੋਬਦੇ ਹਨ ।

             ॥4॥    ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ ਕਮਾਵੈ ॥
                    ਕਹੁ ਕਬੀਰ ਜਿਸੁ ਸਤਿਗੁਰ ਭੇਟੈ ਪੁਨਰਪਿ ਜਨਮਿ ਨ ਆਵੈ ॥4॥2॥
           (ਪਰ ਜੀਵਾਂ ਦੇ ਕੀ ਵੱਸ ?) ਜਿਸ ਪਾਸੇ ਪਰਮਾਤਮਾ ਨੇ ਕਿਸੇ ਮਨੁੱਖ ਨੂੰ ਲਾਇਆ ਹੈ , ਉਸੇ ਹੀ ਪਾਸੇ ਉਹ ਲੱਗਾ ਹੋਇਆ ਹੈ , ਤੇ ਉਹੋ ਜਿਹੇ ਹੀ ਉਹ ਕੰਮ ਕਰ ਰਿਹਾ ਹੈ । ਹੇ ਕਬੀਰ ! ਸੱਚ ਤਾਂ ਇਹ ਹੈ ਕਿ ਜਿਸ ਨੂੰ ਸਤਿਗੁਰੂ ਮਿਲ ਪੈਨਦਾ ਹੈ , ਉਹ ਫਿਰ ਕਦੇ ਜਨਮ (ਮਰਨ) ਦੇ ਗੇੜ ਵਿਚ ਨਹੀਂ ਆਉਂਦਾ ।
     ਸਵਾਲ । ਜਿਸ ਬੰਦੇ ਨੂੰ ਸਤਿਗੁਰੂ (ਸ਼ਬਦ ਗੁਰੂ) ਮਿਲ ਪੈਂਦਾ ਹੈ  , ਜੋ ਸਤਿਗੁਰੂ ਦੀ ਸਿਖਿਆ ਅਨੁਸਾਰ ਅਪਣਾ ਜੀਵਨ ਢਾਲ ਲੈਂਦਾ ਹੈ , ਉਹ ਤਾਂ ਫਿਰ ਕਦੇ ਜਨਮ-ਮਰਨ ਦੇ ਗੇੜ ਵਿਚ ਨਹੀਂ ਆਉਂਦਾ । ਪਰ ਜੋ ਲੋਕ ਅਜਿਹਾ ਨਹੀਂ ਕਰਦੇ ਉਨ੍ਹਾਂ ਦਾ ਕੀ ਹੁੰਦਾ ਹੈ ?

                                                     ਅਮਰ ਜੀਤ ਸਿੰਘ ਚੰਦੀ 

 

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.