(ਵਿਸ਼ਾ-ਸਤਵਾਂ, ਪੁਨਰਪਿ ਜਨਮੁ ਨ ਹੋਈ )
(ਭਾਗ ਦਸਵਾਂ)
ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ
ਸ਼ਬਦ
ਣਾਣੈ ਰਵਤੁ ਰਹੈ ਘਟ ਅੰਤਰਿ ਹਰਿ ਗੁਣ ਗਾਵੈ ਸੋਈ ॥
ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ ॥18॥ (433)
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆਪਣਾ ਆਪ ਪਰਗਟ ਕਰ ਦੇਵੇ , ਉਹ ਮਨੁੱਖ ਉਸ ਦੀ ਸਿਫਤਿ ਸਾਲਾਹ ਕਰਨ ਲੱਗ ਪੈਂਦਾ ਹੈ । (ਉਸ ਦੀ ਪ੍ਰੀਤ ਤੇ ਰੀਝ ਕੇ) ਕਰਤਾਰ ਆਪ ਹੀ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ (ਉਸ ਦੀ ਸੁਰਤਿ ਆਪਣੀ ਯਾਦ ਵਿਚ ਜੋੜੀ ਰੱਖਦਾ ਹੈ) ਉਸ ਮਨੁੱਖ ਨੂੰ ਮੁੜ ਮੁੜ ਜਨਮ ਨਹੀਂ ਮਿਲਦਾ ( ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ । ਪਰ ਹੇ ਮਨ ! ਨਿਰੇ ਪੜ੍ਹ ਜਾਣ ਨਾਲ ਪੰਂਡਿਤ ਬਣ ਜਾਣ ਨਾਲ ਇਹ ਦਾਤਿ ਨਸੀਬ ਨਹੀਂ ਹੁੰਦੀ )
ਸਵਾਲ :- ਘਟਿ ਘਟਿ ਦੀ ਜਾਨਣ ਵਾਲਾ ਪ੍ਰਭੂ , ਜਿਸ ਮਨੁੱਖ ਦੀ , ਵਿਖਾਵੇ ਦੀ ਪ੍ਰੀਤ ਤੇ ਨਹੀਂ ਰੀਝਦਾ , ਉਸ ਨੂੰ ਆਪਣੇ ਨਾਲ ਨਹੀਂ ਮਿਲਾਉਂਦਾ , ਉਸ ਦਾ ਕੀ ਹੁੰਦਾ ਹੈ ?
ਅਮਰ ਜੀਤ ਸਿੰਘ ਚੰਦੀ
5-6-2015