ਗੂਜਰੀ ਸ੍ਰੀ ਨਾਮਦੇਵ ਜੀ ਕੇ ਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਜੌ ਰਾਜੁ ਦੇਹਿ ਤ ਕਵਨ ਬਡਾਈ ॥
ਜੌ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥੧॥
ਤੂੰ ਹਰਿ ਭਜੁ ਮਨ ਮੇਰੇ ਪਦੁ ਨਿਰਬਾਨੁ ॥
ਬਹੁਰਿ ਨ ਹੋਇ ਤੇਰਾ ਆਵਨ ਜਾਨੁ ॥੧॥ ਰਹਾਉ ॥
ਸਭ ਤੈ ਉਪਾਈ ਭਰਮ ਭੁਲਾਈ ॥ ਜਿਸ ਤੂੰ ਦੇਵਹਿ ਤਿਸਹਿ ਬੁਝਾਈ ॥੨॥
ਸਤਿਗੁਰੁ ਮਿਲੈ ਤ ਸਹਸਾ ਜਾਈ ॥ ਕਿਸੁ ਹਉ ਪੂਜਉ ਦੂਜਾ ਨਦਰਿ ਨ ਆਈ ॥੩॥
ਏਕੈ ਪਾਥਰ ਕੀਜੈ ਭਾਉ ॥ ਦੂਜੈ ਪਾਥਰ ਧਰੀਐ ਪਾਉ ॥
ਜੇ ਓਹੁ ਦੇਉ ਤ ਓਹੁ ਭੀ ਦੇਵਾ ॥
ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥੪॥੧॥ {ਪੰਨਾ 525}
ਅਰਥ:-(ਸੁਖ ਮੰਗਣ ਲਈ ਤੇ ਦੁੱਖਾਂ ਤੋਂ ਬਚਣ ਲਈ, ਅੰਞਾਣ ਲੋਕ ਆਪਣੀ ਹੀ ਹੱਥੀਂ ਪੱਥਰਾਂ ਤੋਂ ਘੜੇ ਹੋਏ ਦੇਵਤਿਆਂ ਅੱਗੇ ਨੱਕ ਰਗੜਦੇ ਹਨ; ਪਰ) ਹੇ ਮੇਰੇ ਮਨ! ਤੂੰ ਇੱਕ ਪ੍ਰਭੂ ਨੂੰ ਸਿਮਰ; ਉਹੀ ਵਾਸ਼ਨਾ-ਰਹਿਤ ਅਵਸਥਾ (ਦੇਣ ਵਾਲਾ) ਹੈ, (ਉਸ ਦਾ ਸਿਮਰਨ ਕੀਤਿਆਂ) ਫਿਰ ਤੇਰਾ (ਜਗਤ ਵਿਚ) ਜੰਮਣਾ ਮਰਨਾ ਮਿਟ ਜਾਇਗਾ।੧।ਰਹਾਉ।
(ਹੇ ਮਨ! ਇੱਕ ਪ੍ਰਭੂ ਦੇ ਦਰ ਤੇ ਇਉਂ ਆਖ-ਹੇ ਪ੍ਰਭੂ!) ਜੇ ਤੂੰ ਮੈਨੂੰ ਰਾਜ (ਭੀ) ਦੇ ਦੇਵੇਂ, ਤਾਂ ਮੈਂ ਕਿਸੇ ਗੱਲੇ ਵੱਡਾ ਨਹੀਂ ਹੋ ਜਾਵਾਂਗਾ ਤੇ ਜੇ ਤੂੰ ਮੈਨੂੰ ਕੰਗਾਲ ਕਰ ਦੇਵੇਂ, ਤਾਂ ਮੇਰਾ ਕੁਝ ਘਟ ਨਹੀਂ ਜਾਣਾ। (ਹੇ ਪ੍ਰਭੂ!) ਸਾਰੀ ਸ੍ਰਿਸ਼ਟੀ ਤੂੰ ਆਪ ਹੀ ਪੈਦਾ ਕੀਤੀ ਹੈ ਤੇ ਭਰਮਾਂ ਵਿਚ ਕੁਰਾਹੇ ਪਾਈ ਹੋਈ ਹੈ, ਜਿਸ ਜੀਵ ਨੂੰ ਤੂੰ ਆਪ ਮੱਤ ਦੇਂਦਾ ਹੈਂ ਉਸੇ ਨੂੰ ਮੱਤ ਆਉਂਦੀ ਹੈ।੧, ੨।
(ਜਿਸ ਭਾਗਾਂ ਵਾਲੇ ਨੂੰ) ਸਤਿਗੁਰੂ ਮਿਲ ਪਏ (ਦੁੱਖਾਂ ਸੁਖਾਂ ਬਾਰੇ) ਉਸ ਦੇ ਦਿਲ ਦੀ ਘਬਰਾਹਟ ਦੂਰ ਹੋ ਜਾਂਦੀ ਹੈ (ਤੇ ਉਹ ਆਪਣੇ ਹੀ ਘੜੇ ਹੋਏ ਦੇਵਤਿਆਂ ਅੱਗੇ ਨੱਕ ਨਹੀਂ ਰਗੜਦਾ ਫਿਰਦਾ)। (ਮੈਨੂੰ ਗੁਰੂ ਨੇ ਸੂਝ ਬਖ਼ਸ਼ੀ ਹੈ) ਪ੍ਰਭੂ ਤੋਂ ਬਿਨਾ ਕੋਈ ਹੋਰ (ਦੁੱਖ ਸੁਖ ਦੇਣ ਵਾਲਾ) ਮੈਨੂੰ ਦਿੱਸਦਾ ਹੀ ਨਹੀਂ, (ਇਸ ਵਾਸਤੇ) ਮੈਂ ਕਿਸੇ ਹੋਰ ਦੀ ਪੂਜਾ ਨਹੀਂ ਕਰਦਾ।੩।
(ਕਿਆ ਅਜਬ ਗੱਲ ਹੈ ਕਿ) ਇਕ ਪੱਥਰ (ਨੂੰ ਦੇਵਤਾ ਬਣਾ ਕੇ ਉਸ) ਨਾਲ ਪਿਆਰ ਕੀਤਾ ਜਾਂਦਾ ਹੈ ਤੇ ਦੂਜੇ ਪੱਥਰਾਂ ਉੱਤੇ ਪੈਰ ਧਰਿਆ ਜਾਂਦਾ ਹੈ। ਜੇ ਉਹ ਪੱਥਰ (ਜਿਸ ਦੀ ਪੂਜਾ ਕੀਤੀ ਜਾਂਦੀ ਹੈ) ਦੇਵਤਾ ਹੈ ਤਾਂ ਦੂਜਾ ਪੱਥਰ ਭੀ ਦੇਵਤਾ ਹੈ (ਉਸ ਨੂੰ ਕਿਉਂ ਪੈਰਾਂ ਹੇਠ ਲਤਾੜੀਦਾ ਹੈ? ਪਰ) ਨਾਮਦੇਉ ਆਖਦਾ ਹੈ (ਅਸੀ ਕਿਸੇ ਪੱਥਰ ਨੂੰ ਦੇਵਤਾ ਥਾਪ ਕੇ ਉਸ ਦੀ ਪੂਜਾ ਕਰਨ ਨੂੰ ਤਿਆਰ ਨਹੀਂ), ਅਸੀ ਤਾਂ ਪਰਮਾਤਮਾ ਦੀ ਬੰਦਗੀ ਕਰਦੇ ਹਾਂ।੪।੧।
ਨੋਟ: ਕੀ ਅਸਾਂ ਨਾਮਦੇਵ ਜੀ ਦੇ ਇਹਨਾਂ ਲਫ਼ਜ਼ਾਂ ਉੱਤੇ ਇਤਬਾਰ ਕਰਨਾ ਹੈ, ਜਾਂ, ਸੁਆਰਥੀ ਲੋਕਾਂ ਦੀਆਂ ਘੜੀਆਂ ਕਹਾਣੀਆਂ ਉੱਤੇ? ( ਪ੍ਰੌ: ਸਾਹਿਬ ਸਿੰਘ )
ਵਿਆਖਿਆ:- ਜੇ ਰਾਜ ਮਿਲ ਜਾਏ ਤਾਂ ਫੁਲ-ਫੁਲ ਕੇ ਨਹੀਂ ਬਹਿਣਾ ਚਾਹੀਦਾ, ਰਾਜ ਦੇ ਘਮੰਡ ਵਿੱਚ ਜਰਵਾਣੇ ਨਹੀਂ ਬਣਣਾ ਚਾਹੀਦਾ, ਰਾਜ ਬਣਿਆ ਰਹੇ ਇਸ ਲਈ ਨਾਜਾਇਜ਼ ਕੰਮ ਨਹੀਂ ਕਰਨੇ ਚਾਹੀਦੇ। ਜੇ ਮਾੜੇ ਦਿਨ ਆ ਜਾਣ ਤਾਂ ਢਹਿੰਦੀ ਕਲਾ ਵਿੱਚ ਨਹੀੰ ਜਾਣਾ, ਦਰ-ਦਰ ਤੇ ਨਹੀਂ ਭਟਕਨਾ, ਕੇਵਲ ਤੇ ਕੇਵਲ ਸਤਿਗੁਰੂ ਦਾ ਆਸਰਾ ਲੈਣਾ ਹੈ ਅਤੇ ਰਾਜ ਹਾਸਲ ਕਰਨ ਲਈ ਸਤਿਗੁਰੂ ਦੀ ਮਤਿ (ਗੁਰਮਤਿ ) ਵਰੋਧਿਆਂ ਨਾਲ ਗਠ-ਜੋੜ ਨਹੀੰ ਕਰਨਾ।
ਪੰਜਾਬ ਵਿੱਚ ਅੱਜ ਜੋ ਰਾਜ ਗੱਦੀ ਤੇ ਬੈਠੇ ਹਨ, ਵੇਖਣ ਵਿੱਚ ਤਾਂ ਉਹ ਸਿੱਖ ਲਗਦੇ ਹਨ, ਪਰ ਕੀ ਉਹ ਗੁਰੂ ਗ੍ਰੰਥ ਸਾਹਿਬ ਤੋਂ ਮਤਿ ਲੈਂਦੇ ਹਨ ? ਇਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ ਨੂੰ ਆਪਣੀ ਨਿਜੀ ਜਾਇਦਾਦ ਬਣਾ ਰਖਿਆ ਹੈ। ਸ਼ਘਫਛ ਜਿਸ ਨੇ ਗੁਰਦੁਆਰਿਆਂ ਦਾ ਪ੍ਰਬੰਧ ਸਿੱਖ ਮਰਿਆਦਾ ਅਨੁਸਾਰ ਚਲਾਉਣਾ ਦਾ ਕੰਮ ਕਰਨਾ ਸੀ, ਮੌਜੂਦਾ ਸੱਤਾਧਾਰੀਆਂ ਨੂੰ ਸੱਤਾ ਵਿੱਚ ਬਣਾਈ ਰੱਖਣ ਦਾ ਕੰਮ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ, ਜੋ ਸ਼ਘਫਛ ਦੀ ਟਾਸਕ ਫੋਰਸ ਦੇ ਤੌਰ ਤੇ ਹੋਂਦ ਵਿੱਚ ਆੲਆਿ ਸੀ, ਅੱਜ ਉਹ ਸੱਤਾਧਾਰੀਆਂ ਦੀ ਟਾਸਕ ਫੋਰਸ ਹੋ ਨਿਬੜਿਆ ਹੈ। ਸੱਤਾ ਵਿੱਚ ਬਣੇ ਰਹਿਣ ਲਈ ਇਨਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਰੂਪ ਰੇਖਾ ਹੀ ਬਦਲ ਦਿੱਤੀ ਹੈ। ਆਪੋ ਆਪਣੀ ਰਾਜਨੀਤੀ ਕਰਨ ਵਾਸਤੇ ਅਕਾਲੀ ਦਲ ਵੀ ਕਈ ਬਣ ਗਏ ਹਨ। ਸ਼ਘਫਛ ਅਤੇ ਸ਼੍ਰੌਮਣੀ ਅਕਾਲੀ ਦਲ ਦੀ ਮਹਾਨਤਾ ਬਣਾਈ ਰੱਖਣ ਲਈ ਜ਼ਰੂਰੀ ਹੋ ਜਾਂਦਾ ਹੈ ਕਿ ਮੌਜੂਦਾ ਸੱਤਾਧਾਰੀਆਂ ਨੂੰ ਸੱਤਾ ਤੋ ਬਾਹਰ ਕੀਤਾ ਜਾਏ ਅਤੇ ਸ਼ਘਫਛ ਤੇ ਸ਼ਅਧ ਨੂੰ ਵੀ ਇਹਨਾਂ ਦੇ ਚੁੰਗਲ ’ਚੋਂ ਕਢਿਆ ਜਾਏ। 2017 ਦੀ ਵਿਧਾਨ ਸਭਾ ਚੋਣ ਵਿੱਚ ਉਹਨਾਂ ਨੂੰ ਸੱਤਾ ਵਿੱਚ ਲਿਆਂਦਾ ਜਾਏ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ, ਪੰਜਾਬ ਨੂੰ ਫਿਰ ਤੌਂ ਖ਼ੁਸ਼ਹਾਲੀ ਵਲ਼ ਤੋਰਣ, ਗੁੰਡਾ ਗਰਦੀ ਖ਼ਤਮ ਕਰਨ ਅਤੇ ਰਾਜਸੀ ਤੇ ਸਿਆਸੀ ਲੁਟ ਕਸੁਟ ਨੂੰ ਠਾਕ ਪਾਉਣ।
ਪੰਜਾਬ ਵਿੱਚ “ਹਲੀਮੀ ਰਾਜ” ਕਾਇਮ ਕਰਨਾ ਬਹੁਤ ਜ਼ਰੂਰੀ ਹੈ।
ਸੁਰਜਨ ਸਿੰਘ---+919041409041
ਸੁਰਜਨ ਸਿੰਘ
ਗੂਜਰੀ ਸ੍ਰੀ ਨਾਮਦੇਵ ਜੀ ਕੇ ਪਦੇ ਘਰੁ ੧
Page Visitors: 2841